‘ਆਪ’ ਨੂੰ ਵੱਡਾ ਝਟਕਾ: ਤੋਮਰ ਦੀ ਚੋਣ ਰੱਦ

0
86

ਨਵੀਂ ਦਿੱਲੀ – ਆਮ ਆਦਮੀ ਪਾਰਟੀ ਨੂੰ ਦਿੱਲੀ ਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦਿੱਲੀ ਹਾਈ ਕੋਰਟ ਨੇ ਸਾਬਕਾ ਕਾਨੂੰਨ ਮੰਤਰੀ ਜਿਤੇਂਦਰ ਤੋਮਰ ਦਾ ਚੋਣ ਰੱਦ ਕਰ ਦਿੱਤਾ ਹੈ। ਤੋਮਰ ਨੇ 2015 ‘ਚ ਆਪਣੇ ਬਾਰੇ ਗਲਤ ਜਾਣਕਾਰੀ ਦਿੱਤੀ ਸੀ। 

ਜਤਿੰਦਰ ਸਿੰਘ ਤੋਮਰ ‘ਤੇ ਤਿਲਕਾਮਾਂਝੀ ਭਾਗਲਪੁਰ ਯੂਨੀਵਰਸਿਟੀ ਤੋਂ ਕਾਨੂੰਨ ਦੀ ਫ਼ਰਜ਼ੀ ਡਿਗਰੀ ਲੈਣ ਦਾ ਦੋਸ਼ ਹੈ। ਸਾਬਕਾ ਕਾਨੂੰਨ ਮੰਤਰੀ ਤੋਮਰ ਖ਼ਿਲਾਫ਼ ਯੂਨੀਵਰਸਿਟੀ ਪ੍ਰਸ਼ਾਸਨ ਨੇ ਥਾਣੇ ‘ਚ ਮਾਮਲਾ ਦਰਜ ਕਰਵਾਇਆ ਸੀ। ਤੋਮਰ ਸਮੇਤ 14 ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਕੇਸ ਚੱਲ ਰਿਹਾ ਹੈ।

ਦਿੱਲੀ ਦੇ ਸਾਬਕਾ ਕਾਨੂੰਨ ਮੰਤਰੀ ਦੀ ਕਾਨੂੰਨ ਦੀ ਡਿਗਰੀ ਨੂੰ ਤਿਲਕਾਮਾਂਝੀ ਭਾਗਲਪੁਰ ਯੂਨੀਵਰਸਿਟੀ ਨੇ ਰੱਦ ਕਰ ਦਿੱਤਾ ਸੀ। ਇਸ ਦੀ ਜਾਣਕਾਰੀ ਅਦਾਲਤ ਨੂੰ ਵੀ ਦਿੱਤੀ ਗਈ ਸੀ। ਯੂਨੀਵਰਸਿਟੀ ਵੱਲੋਂ ਕਿਹਾ ਗਿਆ ਕਿ ਤੋਮਰ ਜਾਂ ਉਨ੍ਹਾਂ ਦੇ ਵਕੀਲ ਨੇ ਮਾਮਲੇ ‘ਚ ਆਪਣਾ ਪੱਖ ਸਹੀ ਤਰੀਕੇ ਨਾਲ ਨਹੀਂ ਰੱਖਿਆ। ਯੂਨੀਵਰਸਿਟੀ ਪ੍ਰਸ਼ਾਸਨ ਨੇ ਕਿਹਾ ਕਿ ਕਾਨੂੰਨ ਦੀ ਡਿਗਰੀ ਰੱਦ ਕਰਨ ਦਾ ਫ਼ੈਸਲਾ ਬਰਕਰਾਰ ਹੈ।