ਨਿਰਭਯਾ ਗੈਂਗਰੇਪ ਦੋਸ਼ੀ ਵਿਨੈ ਦੀ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖਾਰਜ

0
101

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸਮੂਹਿਕ ਜਬਰ ਜਨਾਹ ਦੇ ਦੋਸ਼ੀ ਵਿਨੈ ਸ਼ਰਮਾ ਦੀ ਰਹਿਮ ਅਪੀਲ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ।ਵਿਨੈ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕੋਲੋਂ ਰਹਿਮ ਅਪੀਲ ਖਾਰਜ ਹੋਣ ਤੇ ਇਸ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਲਈ ਪਟੀਸ਼ਨ ਦਰਜ ਕੀਤੀ ਸੀ।ਸੁਪਰੀਮ ਕੋਰਟ ਨੇ ਆਪਣੇ ਆਦੇਸ਼ ਵਿੱਚ ਇਹ ਵੀ ਕਿਹਾ ਕਿ ਡਾਕਟਰੀ ਰਿਪੋਰਟਾਂ ਮੁਤਾਬਿਕ ਵਿਨੈ ਮਾਨਸਿਕ ਤੌਰ ਤੇ ਤੰਦਰੁਸਤ ਹੈ ਅਤੇ ਉਸਦੀ ਡਾਕਟਰੀ ਸਥਿਤੀ ਸਥਿਰ ਹੈ। ਸੁਪਰੀਮ ਕੋਰਟ ਨੇ ਇਸ ਨੂੰ ਯੋਗਤਾ ਤੋਂ ਵਾਂਝੇ ਸਮਝਦਿਆਂ, ਉਸ ਦੀ ਪਟੀਸ਼ਨ ਖਾਰਜ ਕਰ ਦਿੱਤਾ।ਕੋਰਟ ਨੇ ਇਹ ਵੀ ਕਿਹਾ ਕਿ ਸਾਰੀਆਂ ਢੁਕਵੀਂ ਚੀਜ਼ਾਂ ‘ਤੇ ਭਾਰਤ ਦੇ ਰਾਸ਼ਟਰਪਤੀ ਦੁਆਰਾ ਵਿਚਾਰ ਕੀਤਾ ਜਾ ਚੁੱਕਾ ਹੈ।