ਪੁਲਵਾਮਾ ਹਮਲੇ ਦੀ ਵਰ੍ਹੇਗੰਡ ਮੌਕੇ ਮੋਦੀ ਅਤੇ ਸ਼ਾਹ ਨੇ ਸ਼ਹੀਦਾਂ ਨੂੰ ਕੀਤਾ ਯਾਦ

ਨਵੀਂ ਦਿੱਲੀ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਲਵਾਮਾ ਅੱਤਵਾਦੀ ਹਮਲੇ ਦੀ ਪਹਿਲੀ ਵਰ੍ਹੇਗੰਢ ਤੇ ਟਵੀਟ ਕਰਕੇ ਸੀਆਰਪੀਐਫ ਦੇ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਕਿਹਾ ਕਿ ਭਾਰਤ ਇਸ ਸ਼ਹਾਦਤ ਨੂੰ ਕਦੇ ਨਹੀਂ ਭੁੱਲੇਗਾ। ਪੀਐਮ ਮੋਦੀ ਨੇ ਟਵੀਟ ਕਰ ਕਿਹਾ, “ਪਿਛਲੇ ਸਾਲ ਪੁਲਵਾਮਾ ਚ ਸੁਰੱਖਿਆ ਬਲਾਂ ਤੇ ਹੋਏ ਭਿਆਨਕ ਅੱਤਵਾਦੀ ਹਮਲੇ ਵਿੱਚ ਆਪਣੀ ਜਾਨ ਗਵਾਉਣ ਵਾਲੇ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ। ਉਹ ਅਸਧਾਰਨ ਲੋਕ ਸੂ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਸਾਡੇ ਦੇਸ਼ ਦੀ ਰੱਖਿਆ ਅਤੇ ਸੇਵਾ ਲਈ ਸਮਰਪਿਤ ਕੀਤੀ।” ਉਨ੍ਹਾਂ ਕਿਹਾ ਕਿ ਦੇਸ਼ ਉਨ੍ਹਾਂ ਦੀ ਸ਼ਹਾਦਤ ਨੂੰ ਕਦੇ ਨਹੀਂ ਭੁੱਲੇਗਾ।ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ, “ਭਾਰਤ ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਨਹੀਂ ਭੁੱਲੇਗਾ। ਪੂਰੀ ਕੌਮ ਅੱਤਵਾਦ ਵਿਰੁੱਧ ਇਕਜੁੱਟ ਹੈ ਅਤੇ ਅਸੀਂ ਇਸ ਖ਼ਤਰੇ ਵਿਰੁੱਧ ਆਪਣੀ ਲੜਾਈ ਜਾਰੀ ਰੱਖਣ ਲਈ ਵਚਨਬੱਧ ਹਾਂ।”